ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋੋਣ ਉੱਤੇ ਕੀ ਬੋਲੇ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ
ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਹੋੋਣ ਉੱਤੇ ਕੀ ਬੋਲੇ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ

ਤਸਵੀਰ ਸਰੋਤ, ANI
ਪ੍ਰਕਾਸ਼ਿਤ
ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਠਿਆਂ ਭਾਈਵਾਲੀ ਵਿੱਚ ਚੋਣ ਮੈਦਾਨ ਵਿੱਚ ਉਤਰਣਗੇ।
ਦਿੱਲੀ ਸਥਿਤ ਬੀਜੇਪੀ ਹੈੱਡਕੁਆਟਰਜ਼ ਵਿਖੇ ਹੋਈ ਸਾਂਝੀ ਪ੍ਰੈਸ ਕਾਨਫਰੰਸ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ।
ਦੋਵਾਂ ਧਿਰਾਂ ਨੇ ਸੀਟਾਂ ਦੀ ਵੰਡ ਨੂੰ ਲੈ ਕੇ ਫ਼ਿਲਹਾਲ ਸਥਿਤੀ ਸਪਸ਼ਟ ਨਹੀਂ ਕੀਤੀ ਗਈ ਹੈ ਪਰ ਬੀਜੇਪੀ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਗਠਜੋੜ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਰਹੇਗਾ ਅਤੇ ਵੱਡਾ ਭਰਾ ਹੀ ਮੁੱਖ ਮੰਤਰੀ ਹੁੰਦਾ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



